ਦੀਪਿਕਾ ਪਾਦੂਕੋਣ (Deepika Padukone) ਇਨ੍ਹੀਂ ਦਿਨੀਂ ਆਪਣੀ ਪ੍ਰੈਗਨੇਂਸੀ ਕਾਰਨ ਚਰਚਾ ‘ਚ ਹੈ। ਹੁਣ ਅਦਾਕਾਰਾ ਆਪਣੇ ਪਤੀ ਦੇ ਨਾਲ ਸਿੱਧੀ ਵਿਨਾਇਕ ਮੰਦਰ ‘ਚ ਮੱਥਾ ਟੇਕਣ ਦੇ ਲਈ ਪਹੁੰਚੇ । ਜਿੱਥੋਂ ਦਾ ਇੱਕ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਿਹਾ ਹੈ। ਵੀਡੀਓ ‘ਚ ਤੁਸੀਂ ਵੇਖ ਸਕਦੇ ਹੋ ਕਿ ਦੀਪਿਕਾ ਨੇ ਹਰੇ ਰੰਗ ਦੀ ਜਰੀ ਦੀ ਸਾੜ੍ਹੀ ਪਹਿਨੀ ਹੋਈ ਹੈ ਅਤੇ ਰਣਵੀਰ ਸਿੰਘ ਵੀ ਸੂਟ ‘ਚ ਨਜ਼ਰ ਆ ਰਹੇ ਹਨ । ਦੋਵਾਂ ਨੇ ਭਗਵਾਨ ਦਾ ਆਸ਼ੀਰਵਾਦ ਲਿਆ ਅਤੇ ਆਪਣੇ ਪਰਿਵਾਰ ‘ਤੇ ਹੋਣ ਵਾਲੇ ਬੱਚੇ ਦੇ ਲਈ ਪ੍ਰਾਰਥਨਾ ਵੀ ਭਗਵਾਨ ਦੇ ਦਰਬਾਰ 'ਚ ਕੀਤੀ।
ਹੋਰ ਪੜ੍ਹੋ : ਬੱਬੂ ਮਾਨ ਦੀ ਫ਼ਿਲਮ ‘ਸੁੱਚਾ ਸੂਰਮਾ’ ਦਾ ਨਵਾਂ ਗੀਤ ‘ਪਰਛਾਵਾਂ ਨਾਰ ਦਾ’ ਰਿਲੀਜ਼, ਫੈਨਸ ਨੂੰ ਆ ਰਿਹਾ ਪਸੰਦ
ਬੀਤੇ ਦਿਨੀਂ ਕਰਵਾਇਆ ਸੀ ਸ਼ੂਟ
ਬੀਤੇ ਦਿਨੀਂ ਅਦਾਕਾਰਾ ਦੀਪਿਕਾ ਪਾਦੂਕੋਣ ਅਤੇ ਰਣਵੀਰ ਸਿੰਘ ਨੇ ਫੋਟੋਸ਼ੂਟ ਵੀ ਕਰਵਾਇਆ ਸੀ । ਦੀਪਿਕਾ ਨੇ ਇਸ ਮੌਕੇ ‘ਤੇ ਰਣਵੀਰ ਸਿੰਘ ਦੇ ਨਾਲ ਰੋਮਾਂਟਿਕ ਪੋਜ਼ ਵੀ ਦਿੱਤੇ ਸਨ । ਰਣਵੀਰ ਸਿੰਘ ਅਤੇ ਦੀਪਿਕਾ ਪਹਿਲੇ ਬੱਚੇ ਦੇ ਮਾਪੇ ਬਣਨਗੇ ।ਦੀਪਿਕਾ ਪਾਦੂਕੋਣ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਕਈ ਹਿੱਟ ਫ਼ਿਲਮਾਂ ਬਾਲੀਵੁੱਡ ਇੰਡਸਟਰੀ ਨੂੰ ਦਿੱਤੀਆਂ ਹਨ ਅਤੇ ਹਾਲ ਹੀ ‘ਚ ਉਹਨਾਂ ਦੀ ‘ਕਲਕੀ’ ਫ਼ਿਲਮ ਆਈ ਸੀ । ਜਿਸ ਨੂੰ ਦਰਸ਼ਕਾਂ ਦੇ ਵੱਲੋਂ ਬਹੁਤ ਜ਼ਿਆਦਾ ਪਸੰਦ ਕੀਤਾ ਗਿਆ ਸੀ।
ਰਣਬੀਰ ਕਪੂਰ ਦੇ ਨਾਲ ਵੀ ਰਹੀ ਨਜ਼ਦੀਕੀ
ਅਦਾਕਾਰਾ ਦੀਪਿਕਾ ਪਾਦੂਕੋਣ ਦੀ ਰਣਬੀਰ ਕਪੂਰ ਦੇ ਨਾਲ ਵੀ ਨਜ਼ਦੀਕੀਆਂ ਰਹੀਆਂ ਹਨ । ਪਰ ਦੋਵੇਂ ਕੁਝ ਸਾਲ ਪਹਿਲਾਂ ਇੱਕ ਦੂਜੇ ਤੋਂ ਵੱਖ ਹੋ ਗਏ ਸਨ । ਜਿਸ ਤੋਂ ਬਾਅਦ ਰਣਬੀਰ ਨੇ ਆਲੀਆ ਭੱਟ ਦੇ ਨਾਲ ਵਿਆਹ ਕਰਵਾ ਲਿਆ ਅਤੇ ਦੀਪਿਕਾ ਨੇ ਰਣਵੀਰ ਸਿੰਘ ਨੂੰ ਆਪਣਾ ਹਮਸਫ਼ਰ ਚੁਣਿਆ ।