ਸ਼ਿਲਪਾ ਸ਼ੈੱਟੀ (Shilpa Shetty) ਤੇ ਰਾਜ ਕੁੰਦਰਾ ਦਾ ਇੱਕ ਡਾਂਸ ਵੀਡੀਓ ਵਾਇਰਲ ਹੋ ਰਿਹਾ ਹੈ।ਜਿਸ ‘ਚ ਦੋਵੇਂ ਜਣੇ ਪੰਜਾਬੀ ਗੀਤਾਂ ‘ਤੇ ਡਾਂਸ ਕਰਦੇ ਹੋਏ ਨਜ਼ਰ ਆ ਰਹੇ ਹਨ । ਇਸ ਵੀਡੀਓ ਨੂੰ ਸ਼ਿਲਪਾ ਸ਼ੈੱਟੀ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝਾ ਕੀਤਾ ਹੈ। ਅਦਾਕਾਰਾ ਨੇ ਇਸ ਵੀਡੀਓ ਨੂੰ ਸਾਂਝਾ ਕਰਦੇ ਹੋਏ ਅਦਾਕਾਰਾ ਨੇ ਰਾਜ ਕੁੰਦਰਾ ਨੂੰ ਜਨਮ ਦਿਨ ਦੀ ਵਧਾਈ ਵੀ ਦਿੱਤੀ ਹੈ। ਵੀਡੀਓ ‘ਚ ਤੁਸੀਂ ਵੇਖ ਸਕਦੇ ਹੋ ਕਿ ਰਾਜ ਕੁੰਦਰਾ ਪੰਜਾਬੀ ਗੀਤ ‘ਤੇ ਖੂਬ ਭੰਗੜਾ ਪਾਉਂਦੇ ਹੋਏ ਦਿਖਾਈ ਦੇ ਰਹੇ ਹਨ ।
ਹੋਰ ਪੜ੍ਹੋ : ਅਕਸ਼ੇ ਕੁਮਾਰ ਦਾ ਅੱਜ ਹੈ ਜਨਮ ਦਿਨ, ਜਾਣੋਂ ਕਿਵੇਂ ਸ਼ੈੱਫ ਤੋਂ ਐਕਟਰ ਤੱਕ ਦਾ ਸਫ਼ਰ ਤੈਅ ਕੀਤਾ
ਸੋਸ਼ਲ ਮੀਡੀਆ ‘ਤੇ ਦੋਨਾਂ ਦੇ ਇਸ ਵੀਡੀਓ ਨੂੰ ਪਸੰਦ ਕੀਤਾ ਜਾ ਰਿਹਾ ਹੈ ਅਤੇ ਫੈਨਸ ਵੀ ਇਸ ‘ਤੇ ਰਿਐਕਸ਼ਨ ਦਿੰਦੇ ਹੋਏ ਨਜ਼ਰ ਆ ਰਹੇ ਹਨ । ਦੱਸ ਦਈਏ ਕਿ ਰਾਜ ਕੁੰਦਰਾ ਹਾਲ ਹੀ ‘ਚ ਆਪਣੀ ਜ਼ਿੰਦਗੀ ‘ਤੇ ਅਧਾਰਿਤ ਬਣੀ ਇੱਕ ਫ਼ਿਲਮ ‘ਚ ਵੀ ਨਜ਼ਰ ਆਏ ਸਨ ।
ਸ਼ਿਲਪਾ ਸ਼ੈੱਟੀ ਤੇ ਰਾਜ ਕੁੰਦਰਾ ਦੀ ਨਿੱਜੀ ਜ਼ਿੰਦਗੀ
ਰਾਜ ਕੁੰਦਰਾ ਅਤੇ ਸ਼ਿਲਪਾ ਸ਼ੈੱਟੀ ਦੀ ਨਿੱਜੀ ਜ਼ਿੰਦਗੀ ਦੀ ਗੱਲ ਕਰੀਏ ਤਾਂ ਸ਼ਿਲਪਾ ਸ਼ੈੱਟੀ ਦੇ ਨਾਲ ਰਾਜ ਕੁੰਦਰਾ ਦੇ ਨਾਲ ਦੂਜਾ ਵਿਆਹ ਹੈ। ਇਸ ਵਿਆਹ ਤੋਂ ਦੋਵਾਂ ਦੇ ਦੋ ਬੱਚੇ ਹਨ ਇੱਕ ਧੀ ਅਤੇ ਇੱਕ ਪੁੱਤਰ । ਸ਼ਿਲਪਾ ਸ਼ੈੱਟੀ ਦੀ ਧੀ ਸਮੀਸ਼ਾ ਦਾ ਜਨਮ ਸੈਰੋਗੇਸੀ ਦੇ ਜ਼ਰੀਏ ਹੋਇਆ ਹੈ।ਸ਼ਿਲਪਾ ਸ਼ੈੱਟੀ ਤੇ ਰਾਜ ਕੁੰਦਰਾ ਦੀ ਮੁਲਾਕਾਤ ਇੱਕ ਐਡ ਦੀ ਸ਼ੂਟਿੰਗ ਦੇ ਦੌਰਾਨ ਹੋਈ ਸੀ। ਜਿਸ ਤੋਂ ਬਾਅਦ ਦੋਵੇਂ ਇੱਕ ਦੂਜੇ ਦੇ ਕਰੀਬ ਆਏ ਸਨ।