ਕਲਾਕਾਰ ਦੇ ਮਨ 'ਚ ਜੋ ਭਾਵ ਹੁੰਦੇ ਹਨ ਉਹ ਅਕਸਰ ਗੀਤਾਂ ਦੇ ਰੂਪ ‘ਚ ਸਾਹਮਣੇ ਆਉਂਦੇ ਹਨ । ਗਾਇਕ ਗੁਰਦਾਸ ਮਾਨ ਵੀ ਅਜਿਹੇ ਕਲਾਕਾਰ ਹਨ ਜੋ ਆਪਣੀ ਜ਼ਿੰਦਗੀ ਦੇ ਤਜ਼ਰਬੇ ਨੂੰ ਪਹਿਲਾਂ ਕਾਗਜ਼ ‘ਤੇ ਉਤਾਰ ਕੇ ਗੀਤਾਂ ਦੇ ਰੂਪ ‘ਚ ਜਦੋਂ ਸਾਡੇ ਸਾਹਮਣੇ ਉਨ੍ਹਾਂ ਦੇ ਗੀਤ ਆਉਂਦੇ ਹਨ ਤਾਂ ਦਿਲ ਚੋਂ ਇਹੀ ਆਵਾਜ਼ ਨਿਕਲਦੀ ਹੈ ਕਿ ਵਾਹ ਕੀ ਗੀਤ ਗਾਇਆ ਹੈ ਮਾਨ ਸਾਹਿਬ ਨੇ ।ਗੁਰਦਾਸ ਮਾਨ ਦਾ ਬਹੁਤ ਸਮਾਂ ਪਹਿਲਾਂ ਗੀਤ ਆਇਆ ਸੀ ਪੰਛੀ ਉੱਡ ਗਏ ਨੇ।
ਹੋਰ ਪੜ੍ਹੋ : ਨੇਹਾ ਕੱਕੜ ਦੇ ਲਈ ਪਤੀ ਰੋਹਨਪ੍ਰੀਤ ਸਿੰਘ ਨੇ ਗਾਇਆ ਰੋਮਾਂਟਿਕ ਗੀਤ, ਵੀਡੀਓ ਹੋ ਰਿਹਾ ਵਾਇਰਲ
ਇਸ ਗੀਤ ਨੂੰ ਉਨ੍ਹਾਂ ਨੇ ਆਪਣੇ ਪਿਤਾ ਜੀ ਨੂੰ ਸਮਰਪਿਤ ਕੀਤਾ ਸੀ ਅਤੇ ਗੁਰਦਾਸ ਮਾਨ ਨੇ ਇਹ ਗੀਤ ਉਦੋਂ ਗਾਇਆ ਸੀ ਜਦੋਂ ਉਨ੍ਹਾਂ ਦੇ ਪਿਤਾ ਜੀ ਅਕਾਲ ਚਲਾਣਾ ਕਰ ਗਏ ਸਨ । ਗੁਰਦਾਸ ਮਾਨ ਦਾ ਇੱਕ ਵੀਡੀਓ ਵਾਇਰਲ ਹੋ ਰਿਹਾ ਹੈ ਜਿਸ ‘ਚ ਉਹ ਇਸ ਗਾਣੇ ਦੇ ਪਿੱਛੇ ਦੀ ਕਹਾਣੀ ਬਿਆਨ ਕਰ ਰਹੇ ਹਨ । ਦਰਅਸਲ ਗੁਰਦਾਸ ਮਾਨ ਦਾ ਇਹ ਵੀਡੀਓ ਭਾਰਤੀ ਸਿੰਘ ਦੇ ਨਾਲ ਕੀਤੇ ਪੌਡਕਾਸਟ ਦੇ ਦੌਰਾਨ ਦਾ ਹੈ। ਜਿੱਥੇ ਉਹ ਆਪਣੀ ਜ਼ਿੰਦਗੀ ਤੇ ਕਰੀਅਰ ਨਾਲ ਜੁੜੀਆਂ ਗੱਲਾਂ ਸਾਂਝੀਆਂ ਕਰਦੇ ਹੋਏ ਨਜ਼ਰ ਆਏ ।
ਗੁਰਦਾਸ ਮਾਨ ਦਾ ਵਰਕ ਫ੍ਰੰਟ
ਗੁਰਦਾਸ ਮਾਨ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਹ ਪਿਛਲੇ ਕਈ ਸਾਲਾਂ ਤੋਂ ਪੰਜਾਬੀ ਇੰਡਸਟਰੀ ‘ਚ ਸਰਗਰਮ ਹਨ ਅਤੇ ਇੱਕ ਤੋਂ ਬਾਅਦ ਇੱਕ ਹਿੱਟ ਗੀਤਾਂ ਦੇ ਨਾਲ ਸਰੋਤਿਆਂ ਦਾ ਮਨੋਰੰਜਨ ਕਰਦੇ ਆ ਰਹੇ ਹਨ ।ਉਨ੍ਹਾਂ ਦਾ ਹਾਲ ਹੀ ‘ਚ ਇੱਕ ਗੀਤ ਰਿਲੀਜ਼ ਹੋਇਆ ਹੈ ਜਿਸ ਨੂੰ ਸਰੋਤਿਆਂ ਦਾ ਭਰਵਾਂ ਹੁੰਗਾਰਾ ਮਿਲ ਰਿਹਾ ਹੈ।