ਅਦਾਕਾਰਾ ਸੋਨੀਆ ਮਾਨ (Sonia Mann) ਪਾਕਿਸਤਾਨ ਪੁੱਜੀ ਹੈ। ਜਿਸ ਦਾ ਇੱਕ ਵੀਡੀਓ ਉਸ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝਾ ਕੀਤਾ ਹੈ। ਇਸ ਵੀਡੀਓ ‘ਚ ਸੋਨੀਆ ਮਾਨ ਨਾਸਿਰ ਢਿੱਲੋਂ ਦੇ ਨਾਲ ਨਜ਼ਰ ਆ ਰਹੀ ਹੈ। ਇਸ ਦੇ ਨਾਲ ਹੀ ਅਦਾਕਾਰਾ ਨੇ ਆਪਣਾ ਜਨਮ ਦਿਨ ਵੀ ਲਾਹੌਰ ‘ਚ ਮਨਾਇਆ । ਜਿਸ ਦੇ ਕਈ ਵੀਡੀਓ ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝੇ ਕੀਤੇ ਹਨ । ਇਸ ਵੀਡੀਓ ‘ਚ ਤੁਸੀਂ ਵੇਖ ਸਕਦੇ ਹੋ ਕਿ ਸੋਨੀਆ ਮਾਨ ਆਪਣਾ ਜਨਮ ਦਿਨ ਸੈਲੀਬ੍ਰੇਟ ਕਰਦੀ ਹੋਈ ਦਿਖਾਈ ਦੇ ਰਹੀ ਹੈ।
ਹੋਰ ਪੜ੍ਹੋ : ਅੰਗਰੇਜ ਮਾਂ ਤੇ ਪੰਜਾਬੀ ਪਿਓ ਦੀ ਔਲਾਦ,ਮਿਲੋ ਪੰਜਾਬ ਦੇ ਦੇਸੀ ਗੋਰੇ ਨੂੰ, ਕਹਿੰਦਾ ਪੰਜਾਬ ਵਰਗੀ ਮੌਜ ਨਹੀਂ ਕਿਤੇ
ਸੋਨੀਆ ਮਾਨ ਦਾ ਵਰਕ ਫ੍ਰੰਟ
ਸੋਨੀਆ ਮਾਨ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਬਤੌਰ ਮਾਡਲ ਕਈ ਗੀਤਾਂ ‘ਚ ਕੰਮ ਕੀਤਾ ਹੈ। ਇਸ ਤੋਂ ਇਲਾਵਾ ਕਈ ਫ਼ਿਲਮਾਂ ‘ਚ ਉਹ ਅਦਾਕਾਰੀ ਵੀ ਕਰ ਚੁੱਕੇ ਹਨ ।
ਉਨ੍ਹਾਂ ਨੇ ਬਾਲੀਵੁੱਡ ਗਾਇਕ ਹਿਮੇਸ਼ ਰੇਸ਼ਮੀਆ ਦੇ ਨਾਲ ਫ਼ਿਲਮ ‘ਹੈਪੀ ਹਾਰਡੀ ਐਂਡ ਹੀਰ’ ‘ਚ ਕੰਮ ਕੀਤਾ ਹੈ। ਇਹ ਫ਼ਿਲਮ2020 ‘ਚ ਆਈ ਸੀ । ਇਸ ਤੋਂ ਇਲਾਵਾ ਉਹ ਬਤੌਰ ਮਾਡਲ ਹਰਭਜਨ ਮਾਨ ਦੇ ਨਾਲ ਕਈ ਗੀਤਾਂ ‘ਚ ਕੰਮ ਕਰ ਚੁੱਕੀ ਹੈ।
ਪੰਜਾਬ ਦੇ ਮੁੱਦਿਆਂ ‘ਤੇ ਖੁੱਲ੍ਹ ਕੇ ਕਰਦੀ ਹੈ ਗੱਲਬਾਤ
ਸੋਨੀਆ ਮਾਨ ਅਕਸਰ ਪੰਜਾਬ ਦੇ ਮੁੱਦਿਆਂ ‘ਤੇ ਖੁੱਲ੍ਹ ਕੇ ਗੱਲਬਾਤ ਕਰਦੀ ਹੈ। ਕਿਸਾਨ ਅੰਦੋਲਨ ਦੇ ਦੌਰਾਨ ਵੀ ਅਦਾਕਾਰਾ ਨੇ ਵਧ ਚੜ੍ਹ ਕੇ ਭਾਗ ਲਿਆ ਸੀ ।