ਪੰਜਾਬੀ ਇੰਡਸਟਰੀ ਦੇ ਮਸ਼ਹੂਰ ਫ਼ਿਲਮ ਡਾਇਰੈਕਟਰ ਸੁੱਖ ਸੰਘੇੜਾ (Sukh Sanghera) ਇਨ੍ਹੀਂ ਦਿਨੀਂ ਆਪਣੀ ਫ਼ਿਲਮ ‘ਗੋਰਿਆਂ ਨਾਲ ਲੱਗਦੀ ਜ਼ਮੀਨ ਜੱਟ ਦੀ’ ਨੂੰ ਲੈ ਕੇ ਚਰਚਾ ‘ਚ ਹਨ । ਇਸ ਫ਼ਿਲਮ ਦਾ ਟ੍ਰੇਲਰ ਵੀ ਬੀਤੇ ਦਿਨ ਰਿਲੀਜ਼ ਹੋਇਆ ਹੈ। ਇਹ ਫ਼ਿਲਮ ਅਠਾਰਾਂ ਅਕਤੂਬਰ ਨੂੰ ਰਿਲੀਜ਼ ਹੋਣ ਜਾ ਰਹੀ ਹੈ । ਇਸ ਤੋਂ ਪਹਿਲਾਂ ਟੀਮ ਦੀ ਸਟਾਰ ਕਾਸਟ ਫ਼ਿਲਮ ਨੂੰ ਲੈ ਕੇ ਪੱਬਾਂ ਭਾਰ ਹੈ। ਸੁੱਖ ਸੰਘੇੜਾ ਵੀ ਇਸ ਫ਼ਿਲਮ ਦੇ ਵੀਡੀਓਜ਼ ਅਤੇ ਤਸਵੀਰਾਂ ਸੈੱਟ ਤੋਂ ਲਗਾਤਾਰ ਸਾਂਝੀਆਂ ਕਰ ਰਹੇ ਹਨ ।
ਹੋਰ ਪੜ੍ਹੋ : ਗੁਰਦਾਸ ਮਾਨ ਦੇ ਨਾਲ ਬਜ਼ੁਰਗ ਫੈਨ ਨੇ ਕੀਤੀ ਮੁਲਾਕਾਤ, ਵੀਡੀਓ ਆਇਆ ਸਾਹਮਣੇ
ਇਸ ਤੋਂ ਇਲਾਵਾ ਉਹ ਆਪਣੇ ਆਉਣ ਵਾਲੇ ਪ੍ਰੋਜੈਕਟਸ ਦੇ ਬਾਰੇ ਵੀ ਜਾਣਕਾਰੀ ਸਾਂਝੀ ਕਰਦੇ ਰਹਿੰਦੇ ਹਨ । ਹੁਣ ਉਨ੍ਹਾਂ ਨੇ ਆਪਣੀ ਮਾਂ ਦੇ ਨਾਲ ਇੱਕ ਤਸਵੀਰ ਸਾਂਝੀ ਕੀਤੀ ਹੈ। ਜਿਸ ‘ਚ ਉਹ ਆਪਣੀ ਮਾਂ ਦੇ ਨਾਲ ਦਿਖਾਈ ਦੇ ਰਹੇ ਹਨ । ਇਸ ਤਸਵੀਰ ਨੂੰ ਸਾਂਝਾ ਕਰਦੇ ਹੋਏ ਉਨ੍ਹਾਂ ਨੇ ਲਿਖਿਆ ‘ਮਾਂ ਜਮਾ ਮੈਂ ਤੇਰੇ ਵਰਗਾ ਹਾਂ’।
ਇਸ ਤਸਵੀਰ ‘ਤੇ ਫੈਨਸ ਦੇ ਨਾਲ ਨਾਲ ਕਈ ਸੈਲੀਬ੍ਰੇਟੀਜ਼ ਵੀ ਪ੍ਰਤੀਕਰਮ ਦੇ ਰਹੇ ਹਨ । ਸੁੱਖ ਸੰਘੇੜਾ ਇਸ ਤੋਂ ਪਹਿਲਾਂ ਵੀ ਕਈ ਫ਼ਿਲਮਾਂ ਡਾਇਰੈਕਟ ਕਰ ਚੁੱਕੇ ਹਨ ।ਜਿਨ੍ਹਾਂ ਨੂੰ ਦਰਸ਼ਕਾਂ ਦਾ ਭਰਵਾਂ ਹੁੰਗਾਰਾ ਮਿਲਦਾ ਰਿਹਾ ਹੈ।