ਗਾਇਕ ਕਲੇਰ ਕੰਠ (Kaler Kanth)ਆਪਣੇ ਸੈਡ ਸੌਂਗ ਦੇ ਲਈ ਮਸ਼ਹੂਰ ਹਨ । ਉਨ੍ਹਾਂ ਦੇ ਗੀਤ ਸਰੋਤਿਆਂ ਨੂੰ ਬਹੁਤ ਜ਼ਿਆਦਾ ਪਸੰਦ ਆਉਂਦੇ ਹਨ । ਗਾਇਕ ਅਕਸਰ ਫੈਨਸ ਦੇ ਨਾਲ ਆਪਣੇ ਦਿਲ ਦੀਆਂ ਗੱਲਾਂ ਸਾਂਝੀਆਂ ਕਰਦੇ ਰਹਿੰਦੇ ਹਨ । ਹੁਣ ਗਾਇਕ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇੱਕ ਵੀਡੀਓ ਸਾਂਝਾ ਕੀਤਾ ਹੈ। ਜਿਸ ‘ਚ ਉਹ ਆਪਣੀ ਮਾਂ ਦੇ ਨਾਲ ਨਜ਼ਰ ਆ ਰਹੇ ਹਨ ।
ਹੋਰ ਪੜ੍ਹੋ : ਪੰਜਾਬੀ ਫ਼ਿਲਮ ਅਦਾਕਾਰਾ ਪ੍ਰੀਤੀ ਸਪਰੂ ਨੇ ਦਿੱਤੀਆਂ ਕਈ ਹਿੱਟ ਫ਼ਿਲਮਾਂ, ਪਿਤਾ ਤੇ ਭਰਾ ਵੀ ਰਹੇ ਸਨ ਵਧੀਆ ਅਦਾਕਾਰ, ਜਾਣੋ ਅਦਾਕਾਰਾ ਦੀ ਜ਼ਿੰਦਗੀ ਤੇ ਕਰੀਅਰ ਬਾਰੇ
ਕਲੇਰ ਕੰਠ ਵੀਡੀਓ ‘ਚ ਦੱਸ ਰਹੇ ਹਨ ਕਿ ਉਹ ਆਪਣੀ ਮਾਂ ਦੇ ਨਾਲ ਕੈਨੇਡਾ ਜਾ ਰਹੇ ਹਨ । ਇਸ ਵੀਡੀਓ ਨੂੰ ਜਿਉਂ ਹੀ ਗਾਇਕ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝਾ ਕੀਤਾ ਤਾਂ ਉਨ੍ਹਾਂ ਦੇ ਫੈਨਸ ਦੇ ਵੱਲੋਂ ਵੀ ਕਮੈਂਟਸ ਕਰਨੇ ਸ਼ੁਰੂ ਕਰ ਦਿੱਤੇ ਗਏ । ਇੱਕ ਨੇ ਲਿਖਿਆ ‘ਤੁਸੀਂ ਬਿਲਕੁਲ ਆਪਣੇ ਮੰਮੀ ਵਾਂਗ ਦਿਖਾਈ ਦਿੰਦੇ ਹੋ’। ਇੱਕ ਹੋਰ ਨੇ ਲਿਖਿਆ ‘ਮਾਂ ਨੂੰ ਚਰਨ ਸਪਰਸ਼’ ਲਿਖਿਆ ਜਦੋਂ ਕਿ ਇੱਕ ਹੋਰ ਨੇ ਹਾਰਟ ਵਾਲਾ ਇਮੋਜੀ ਪੋਸਟ ਕੀਤਾ ਹੈ।
ਕਲੇਰ ਕੰਠ ਦਾ ਵਰਕ ਫ੍ਰੰਟ
ਕਲੇਰ ਕੰਠ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਹ ਪਿਛਲੇ ਕਈ ਸਾਲਾਂ ਤੋਂ ਪੰਜਾਬੀ ਇੰਡਸਟਰੀ ‘ਚ ਸਰਗਰਮ ਹਨ ਤੇ ਇੱਕ ਤੋਂ ਬਾਅਦ ਇੱਕ ਹਿੱਟ ਗੀਤਾਂ ਦੇ ਨਾਲ ਸਰੋਤਿਆਂ ਦਾ ਮਨੋਰੰਜਨ ਕਰਦੇ ਆ ਰਹੇ ਹਨ । ਗਾਇਕ ਦੇ ਸੈਡ ਸੌਂਗਸ ਨੂੰ ਬਹੁਤ ਪਿਆਰ ਮਿਲਦਾ ਹੈ। ਉਨ੍ਹਾਂ ਦੇ ਹਿੱਟ ਗੀਤਾਂ ਦੀ ਲਿਸਟ ਕਾਫੀ ਲੰਮੀ ਹੈ, ਪਰ ਇੱਥੇ ਉਨ੍ਹਾਂ ਦੇ ਕੁਝ ਕੁ ਗੀਤਾਂ ਦਾ ਜ਼ਿਕਰ ਕਰਾਂਗੇ । ਜਿਸ ‘ਚ ਕਾਸ਼ ਕਿਤੇ ਉਹ ਬੀਤੇ ਵੇਲੇ ਮੁੜ ਆਵਣ, ਅਸੀਂ ਕਿਹੜਾ ਤੇਰੇ ਬਿਨ੍ਹਾਂ ਮਰ ਚੱਲੇ ਆਂ, ਤਾਰੇ, ਪਿਆਰ ਦੇ ਹੁਲਾਰੇ ਸਣੇ ਕਈ ਹਿੱਟ ਗੀਤ ਉਨ੍ਹਾਂ ਦੇ ਹਿੱਟ ਗੀਤਾਂ ਦੀ ਲਿਸਟ ‘ਚ ਸ਼ਾਮਿਲ ਹਨ ।